ਕਿਰਤੀ ਕਿਸਾਨ ਯੂਨੀਅਨ ਦੀ ਦਿੱਲੀ ਵੱਲ ਕੂਚ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਵਿੱਚੋਂ ਵੱਡੇ ਪੱਧਰ 'ਤੇ ਵੱਖੋ ਵੱਖਰੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਵੱਲ ਕੂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਰਤੀ ਕਿਸਾਨ ਯੂਨੀਅਨ ਵੀ ਦਿੱਲੀ ਵੱਲ ਵਧਣ ਲੱਗੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਾਵੇਂ ਕੁੱਝ ਵੀ ਪਰ ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਨਹੀਂ ਰੋਕ ਸਕਦੀ। ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨਾ ਰੱਦ ਨਾ ਹੋਏ ਦਿੱਲੀ ਵਿੱਚ ਵੱਡੇ ਪੱਧਰ 'ਤੇ ਮੋਰਚਾ ਲੱਗੇਗਾ।