ਕਿਸਾਨ ਤੇ ਕਾਂਗਰਸ ਵਰਕਰਾਂ ਦਾ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ - ਪਿੰਡ ਮਾਨਾ ਵਾਲਾ
ਅੰਮ੍ਰਿਤਸਰ: ਪਿੰਡ ਮਾਨਾ ਵਾਲਾ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਤੇ ਕਾਂਗਰਸ ਦੇ ਵਰਕਰ 7 ਦਿਨਾਂ ਦੀ ਭੁੱਖ ਹੜਤਾਲ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਗ੍ਰਾਮ ਪੰਚਾਇਤ ਦੇ ਸਰਪੰਚ ਸੁਖਰਾਜ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹਿਟਲਰ ਦੱਸਿਆ ਹੈ, ਤੇ ਕਿਹਾ ਕਿ ਹਿਟਲਰ ਦੀ ਤਾਨਾਸ਼ਾਹੀ ਪੰਜਾਬ ਵਿੱਚ ਨਹੀਂ ਚੱਲੇਗੀ। ਉਨ੍ਹਾਂ ਕਿਹਾ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲਦੇ, ਉਦੋਂ ਤੱਕ ਉਹ ਕਿਸਾਨਾਂ ਦੇ ਹੱਕਾਂ ਲਈ ਲੜਦੇ ਰਹਿਣਗੇ।