ਕਿਸਾਨ ਅੰਦੋਲਨ ਨੂੰ ਪੰਜਾਬ ਪਾਰਟੀਆਂ ਭੜਕਾਅ ਰਹੀਆਂ ਹਨ -ਮਦਨ ਮੋਹਨ ਮਿੱਤਲ - Aap
ਨੰਗਲ: ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨਗਰ ਕੌਂਸਲ ਦੀ ਚੋਣ ਨੂੰ ਲੈ ਕੇ ਆਪਣੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਨੰਗਲ ਪਹੁੰਚੇ, ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਖ਼ਤਮ ਹੁੰਦਾ ਹੈ ਤਾਂ ਇਸ ਨਾਲ ਭਾਜਪਾ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨਗਰ ਨਿਗਮ ਕੌਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਸਾਰੇ ਵਾਰਡਾਂ ਤੋਂ ਚੋਣ ਲੜੇਗੀ, ਨਗਰ ਕੌਂਸਲ ਚੋਣਾਂ ਤੇ ਕਿਸਾਨ ਅੰਦੋਲਨ 'ਦਾ ਜ਼ਿਆਦਾ ਅਸਰ ਨਹੀਂ ਪਵੇਗਾ। ਕੁਝ ਸ਼ਰਾਰਤੀ ਲੋਕ ਸ਼ਾਂਤਮਈ ਢੰਗ ਨਾਲ ਚਲ ਰਹੇ ਅੰਦੋਲਨ ਨੂੰ ਵਿਗਾੜਨ ਦੇ ਇਰਾਦੇ ਨਾਲ ਇਸ ਅੰਦੋਲਨ ਵਿਚ ਦਾਖ਼ਲ ਹੋਏ ਹਨ। ਇਹ ਅੰਦੋਲਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੀ ਉਪਜ ਹੈ।