ਕਿਸਾਨ ਅੰਦੋਲਨ : ਦਿੱਲੀ ਮੋਰਚੇ ਦੀ ਵਰ੍ਹੇਗੰਢ ਮੌਕੇ ਕਿਸਾਨਾਂ ਨੇ ਕੱਢਿਆ ਮਾਰਚ - ਕਿਸਾਨਾਂ ਦੀ ਵੱਡੀ ਜਿੱਤ
ਬਰਨਾਲਾ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਬੀਤ ਗਿਆ ਹੈ। ਕਿਸਾਨ ਅੰਦੋਲਨ ਦੀ ਵਰ੍ਹੇਗੰਢ ਬਰਨਾਲਾ 'ਚ ਮਨਾਉਂਦਿਆਂ ਬਾਜ਼ਾਰ 'ਚ ਕਿਸਾਨਾਂ ਵਲੋਂ ਮਾਰਚ ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਕਿਸਾਨਾਂ ਦੀ ਵੱਡੀ ਜਿੱਤ ਹੈ। ਇਸ ਇੱਕ ਸਾਲ ਦੌਰਾਨ ਕਿਸਾਨਾਂ ਨੇ ਆਪਣੀਆਂ ਪਿੰਡੇ ਤੇ ਠੰਢ ਅਤੇ ਗਰਮੀ ਹੰਢਾਈ ਹੈ। ਅਨੇਕਾਂ ਔਕੜਾਂ ਦਾ ਸਾਹਮਣਾ ਕਰਕੇ ਪੂਰਾ ਇੱਕ ਸਾਲ ਅੰਦੋਲਨ ਨੂੰ ਸ਼ਾਂਤਮਈ ਰੱਖਿਆ ਹੈ। ਕਿਸਾਨਾਂ ਦੇ ਹੌਂਸਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੁਲੰਦ ਰਹੇ ਹਨ। ਉਹਨਾਂ ਕਿਹਾ ਕਿ ਐਮ.ਐਸ.ਪੀ ਦੀ ਮੰਗ ਸਮੇਤ ਹੋਰ ਸਾਰੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।