ਅਮਲੋਹ ਤੋਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਰਵਾਨਾ - ਖੇਤੀਬਾੜੀ ਕਾਨੂੰਨ
ਸ੍ਰੀ ਫਤਹਿਗੜ੍ਹ ਸਾਹਿਬ: ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਧਰਨਾ ਜਾਰੀ ਹੈ। ਦਿੱਲੀ ਵਿੱਚ ਚਲ ਰਹੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਦੇ ਲਈ ਅਮਲੋਹ ਤੋਂ ਵੱਡੀ ਗਿਣਤੀ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰਾਜਨੀਤਿਕ, ਸਮਾਜ ਸੇਵੀ ਤੇ ਧਾਰਮਿਕ ਕਮੇਟੀ ਦੇ ਨੁਮਾਇੰਦੇ ਸ਼ਾਮਲ ਹੋਣ ਦੇ ਲਈ ਰਵਾਨਾ ਹੋਏ।ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਮਲੋਹ ਤੋਂ ਇਕ ਵੱਡਾ ਕਾਫ਼ਲਾ ਦਿੱਲੀ ਕਿਸਾਨ ਅੰਦੋਲਨ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋ ਤੱਕ ਇਹ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਦਿੱਲੀ ਵਿੱਚ ਧਰਨਾ ਜਾਰੀ ਰਹੇਗਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਦਿੱਲੀ ਜਰੂਰ ਜਾਇਆ ਜਾਵੇ ਤਾਂ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।