ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦਾ ਸਰਕਾਰ ਵਿਰੁੱਧ ਪ੍ਰਦਰਸ਼ਨ - central government
ਜਲੰਧਰ: ਫਿਲੌਰ ਵਿਖੇ ਕਿਸਾਨ ਜਥੇਬੰਦੀਆਂ ਨੇ ਇੱਕ ਅਹਿਮ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਿਹੜੇ 3 ਆਰਡੀਨੈਂਸ ਜਾਰੀ ਕੀਤੇ ਹਨ, ਜੇਕਰ ਇਹ ਆਰਡੀਨੈਂਸ ਸਰਕਾਰ ਛੇਤੀ ਵਾਪਸ ਨਹੀਂ ਲੈਂਦੀ ਤਾਂ 15 ਸਤੰਬਰ ਨੂੰ 11 ਕਿਸਾਨ ਜਥੇਬੰਦੀਆਂ ਸੜਕ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੀਆਂ। ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ ਤੇ ਹਰ ਵਾਰ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਹੈ।