'ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਛੇਤੀ ਕੀਤਾ ਜਾਵੇ ਰੱਦ' - sri anandpur sahib
ਸ੍ਰੀ ਅਨੰਦਪੁਰ ਸਾਹਿਬ: ਸ਼ਹਿਰ ਵਿੱਚ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੇ ਨੇੜਲੇ ਖੇਤਰਾਂ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮਾਜਿਕ ਖੇਤਰ ਦੇ ਨਾਲ ਜੁੜੇ ਹੋਏ ਲੋਕ ਸ਼ਾਮਲ ਹੋਏ। ਇਸ ਸਬੰਧੀ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਛੇਤੀ ਰੱਦ ਕੀਤਾ ਜਾਵੇ, ਕਿਉਂਕਿ ਅੰਨਦਾਤਾ ਸੜਕਾਂ 'ਤੇ ਹੈ। ਜੇਕਰ ਸਰਕਾਰ ਵੱਲੋਂ ਬਿੱਲ ਵਾਪਿਸ ਨਹੀਂ ਲਏ ਗਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।