ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਕਿਸਾਨ ਮਹਾਂ ਸੰਮੇਲਨ - coronavirus update live
ਸ੍ਰੀ ਅਨੰਦਪੁਰ ਸਾਹਿਬ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਦਿੱਲੀ ਸੰਘਰਸ਼ ਲਈ ਲਾਮਬੰਦੀ ਕਰਦਿਆਂ ਕਿਸਾਨ ਸੰਮੇਲਨ ਵੀ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਅਬਿਆਣਾ ਨੰਗਲ 'ਚ ਵੀ ਸਰਹਿੰਦ ਫ਼ਤਿਹ ਦਿਵਸ ਨੂੰ ਲੈਕੇ ਕਿਸਾਨ ਮਹਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ 'ਚ ਕਈ ਦਿੱਗਜ ਕਿਸਾਨ ਆਗੂ ਸ਼ਾਮਲ ਹੋਣਗੇ। ਇਸ ਸਬੰਧੀ ਕਿਸਾਨ ਆਗੂਆਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਉਨ੍ਹਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਵੇਗਾ।