ਸੂਬੇ ਭਰ 'ਚ 24 ਤੋਂ 26 ਸਤੰਬਰ ਤੱਕ 'ਰੇਲ ਰੋਕੋ' ਅੰਦੋਲਨ - Farm bills
ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਇਸ ਸਬੰਧੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ 24 ਤੋਂ 26 ਸਤੰਬਰ ਤੱਕ ਪੂਰੇ ਸੂਬੇ ਵਿੱਚ 48 ਘੰਟੇ ਲਈ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ 25 ਸਤੰਬਰ ਨੂੰ ਤਾਲਮੇਲ ਕਮੇਟੀ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਫੈਸਲਾ ਕੀਤਾ ਗਿਾ ਹੈ। ਇਸ ਤੋਂ ਇਲਾਵਾ 20 ਸਤੰਬਰ ਨੂੰ ਪਿੰਡ ਬਾਦਲ ਅਤੇ ਪਟਿਆਲਾ ਵਿਖੇ ਧਰਨੇ ਦਿੱਤੇ ਜਾਣਗੇ। ਸਤਨਾਮ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਮੰਨੀਆਂ ਤਾਂ ਫਿਰ ਆਪਣਾ ਸੰਘਰਸ਼ ਤੇਜ਼ ਕਰਨਗੇ।