ਕਿਸਾਨਾਂ ਨੇ PM ਮੋਦੀ ਤੇ CM ਚੰਨੀ ਖਿਲਾਫ਼ ਖੋਲ੍ਹਿਆ ਮੋਰਚਾ ! - PM Modi visit to Punjab
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee ) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸਿਆਸੀ ਪਾਰਟੀਆਂ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਪੀਐਮ ਮੋਦੀ ਦੇ 5 ਜਨਵਰੀ ਦੇ ਦੌਰੇ ਦਾ ਵਿਰੋਧ (PM Modi visit to Punjab) ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੱਸਿਆ ਕਿ ਜੇਕਰ 4 ਜਨਵਰੀ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਨਿੱਕਲਦੀ ਹੈ ਤਾਂ 8 ਜਨਵਰੀ ਨੂੰ ਡਿਪਟੀ ਸੀਐਮ ਰੰਧਾਵਾ ਅਤੇ ਨਵਜੋਤ ਸਿੱਧੂ ਤੋਂ ਇਲਾਵਾ ਬਾਕੀ ਮੰਤਰੀਆਂ ਅਤੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਚੋਣਾਂ ਦੌਰਾਨ ਪਿੰਡਾਂ ਵਿੱਚ ਭਾਜਪਾ ਦਾ ਵਿਰੋਧ ਵੀ ਕੀਤਾ ਜਾਵੇਗਾ।