ਕਿਸਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਥਾਣੇ ਦਾ ਘਿਰਾਓ - ਕੁੱਟਮਾਰ
ਤਰਨਤਾਰਨ: ਪੁਲਿਸ ਵੱਲੋਂ ਕਿਸਾਨ ਦੀ ਗ੍ਰਿਫ਼ਤਾਰੀ ਨੂੰ ਲੈਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਥੋਂ ਦੇ ਥਾਣਾ ਸਦਰ ਦਾ ਘਿਰਾਓ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਥਾਣੇ ਦਾ ਘਿਰਾਓ ਕਰਦਿਆਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਸਤਨਾਮ ਸਿੰਘ ਮਾਨੋਚਾਹਲ ਨੇ ਪੁਲਿਸ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿੰਡ ਕੱਦ ਗਿੱਲ ਦੇ ਕਿਸਾਨ ਜਰਨੈਲ ਸਿੰਘ ਦਾ ਪਿੰਡ 'ਚ ਝਗੜਾ ਹੋ ਗਿਆ ਸੀ ਤੇ ਜਿਸ ਦਾ ਰਾਜ਼ੀਨਾਮਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਰਵਾ ਦਿੱਤਾ ਗਿਆ ਸੀ ਪਰ ਬੀਤੇ ਦਿਨ ਪੁਲਿਸ ਵੱਲੋਂ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰ ਉਸ ਦੀ ਕੁੱਟਮਾਰ ਕੀਤੀ ਅਤੇ ਉਸਦੇ ਕੇਸਾਂ ਦੀ ਬੇਅਬਦੀ ਕੀਤੀ ਹੈ।