ਪੰਜਾਬ

punjab

ETV Bharat / videos

ਕਿਸਾਨ ਮੇਲੇ 'ਚ ਪੁੱਜੇ ਕਿਸਾਨਾਂ ਨੇ ਲਈ ਫ਼ਸਲਾਂ ਸਬੰਧੀ ਜ਼ਰੂਰੀ ਜਾਣਕਾਰੀ, ਵੇਖੋ ਵੀਡੀਓ - captain

By

Published : Mar 30, 2019, 1:18 PM IST

ਸ੍ਰੀ ਮੁਕਤਸਰ ਸਾਹਿਬ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਉਣੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ। ਨਵੀਂ ਦਾਣਾ ਮੰਡੀ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਐਮ ਕੇ ਅਰਵਿੰਦ ਕੁਮਾਰ ਨੇ ਕੀਤਾ। ਇਸ ਮੌਕੇ ਹਾਜ਼ਰ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ, ਫ਼ਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ, ਪਸ਼ੂ ਪਾਲਕਾਂ ਨੂੰ ਪਸ਼ੂਆਂ ਨਾਲ ਸਬੰਧਤ ਧਾਤਾਂ, ਨਰਮੇ ਦੀ ਫ਼ਸਲ ਉਪਰ ਕੀਟਾਂ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਤੋਂ ਹੋਣ ਵਾਲੇ ਨੁਕਸਾਨ ਅਤੇ ਬਚਾਅ ਸਬੰਧੀ ਨੁਕਤੇ ਦੱਸੇ ਗਏ।

ABOUT THE AUTHOR

...view details