ਕਿਸਾਨਾਂ ਐਸਡੀਐਮ ਫਿਲੌਰ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ - ਐਸਡੀਐਮ ਦੇ ਦਫ਼ਤਰ ਦੇ ਬਾਹਰ ਧਰਨਾ
ਜਲੰਧਰ: ਫਿਲੌਰ ਵਿਖੇ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਸਡੀਐਮ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਵੱਲੋਂ ਫਿਲੌਰ ਦੇ ਐਸਡੀਐਮ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੰਗ ਪੱਤਰ ਰਾਹੀਂ ਕਿਸਾਨਾਂ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਬੇਨਤੀ ਕੀਤੀ ਗਈ ਅਤੇ ਜਿਹੜੀ ਛੱਬੀ ਜਨਵਰੀ ਨੂੰ ਕਿਸਾਨਾਂ ਉੱਤੇ ਨਾਜਾਇਜ਼ ਪਰਚੇ ਕੀਤੇ ਗਏ ਸਨ ਉਨ੍ਹਾਂ ਨੂੰ ਵੀ ਰੱਦ ਕਰਨ ਦੀ ਬੇਨਤੀ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਦੁਹਰਾਉਂਦੇ ਹੋਏ ਕਿਹਾ ਕਿ ਜਿਹੜੀ ਸਰਕਾਰ ਵੱਲੋਂ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਉਸ ’ਤੇ ਠੱਲ ਪਾਈ ਜਾਵੇ।