ਕਿਸਾਨ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਦੇ ਵੱਲਾ ਫਾਟਕ 'ਤੇ ਕੀਤਾ ਰੇਲ ਰੋਕੋ ਅੰਦੋਲਨ - ਕਿਸਾਨ ਸੰਘਰਸ਼ ਕਮੇਟੀ
ਅੰਮ੍ਰਿਤਸਰ: ਕਿਸਾਨ ਸੰਯੁਕਤ ਮੋਰਚੇ ਦੇ ਦੇਸ਼ ਵਿਆਪੀ ਰੇਲ ਰੋਕੋ ਮੁਹਿੰਮ ਤਹਿਤ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਕੀਤਾ। ਇਸ ਮੌਕੇ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕਿਸਾਨਾਂ ਨੇ ਆਪਣੇ ਨੇੜਲੇ ਰੇਲਵੇ ਸਟੇਸ਼ਨਾਂ 'ਤੇ ਰੇਲਗੱਡੀਆਂ ਰੋਕ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ 'ਚ ਵੱਲਾ ਫਾਟਰ 'ਤੇ ਰੇਲ ਰੋਕੋ ਅੰਦੋਲਨ ਕੀਤਾ ਤੇ ਪਟਰੀਆਂ 'ਤੇ ਖੜ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਆਖਿਆ ਜਦੋਂ ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਨਹੀਂ ਕਰੇਗੀ, ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ।