ਕਿਸਾਨ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਅਤੇ ਯੋਗੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ - blows up effigy
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੰਮ੍ਰਿਤਸਰ ਦੇ ਪਿੰਡ ਚੱਬਾ ਨਜ਼ਦੀਕ ਜੀਟੀ ਰੋਡ 'ਤੇ ਲਖੀਮਪੁਰ ਖੀਰੀ ਦੀ ਘਟਨਾ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਸਾੜ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਗੁੰਡਾਗਰਦੀ 'ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਲਗਾਤਾਰ ਕਿਸਾਨਾਂ 'ਤੇ ਤਸ਼ੱਦਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਖੀਮਪੁਰ ਵਾਲੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।