ਫਾਜ਼ਿਲਕਾ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ - ਫਾਜ਼ਿਲਕਾ ਟਰੈਕਟਰ ਮਾਰਚ
ਫਾਜ਼ਿਲਕਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲ ਆਰਡੀਨੈਂਸ 2020 ਦੇ ਖ਼ਿਲਾਫ਼ ਰੋਸ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਸ਼ਹਿਰ ਦੀ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਡੀਸੀ ਦਫ਼ਤਰ ਤੱਕ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਐਸਡੀਐਮ ਨੂੰ ਇੱਕ ਮੰਗ ਪੱਤਰ ਦਿੱਤਾ।