ਖੇਤੀ ਕਾਨੂੰਨ ਰੱਦ ਕਰਵਾਉਣ ਸਬੰਧੀ ਕਿਸਾਨ ਯੂਨੀਅਨ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੀਟਿੰਗ - ਕਿਸਾਨ ਯੂਨੀਅਨ ਵੱਲੋਂ ਫਤਹਿਗੜ੍ਹ ਸਾਹਿਬ
ਫਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਟੋਡਰ ਮੱਲ ਦੀਵਾਨ ਹਾਲ 'ਚ ਅਹਿਮ ਮੀਟਿੰਗ ਸੱਦੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਨੌਜਵਾਨਾਂ ਦੀ ਭਾਲ ਲਈ ਮੁਹਿੰਮ ਚਲਾਈ ਜਾਵੇਗੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਲੁਹਾਰੀ ਨੇ ਦੱਸਿਆ ਕਿ ਕਾਕਾ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਮੀਟਿੰਗ 'ਚ 6 ਜ਼ਿਲ੍ਹਿਆਂ ਦੇ ਕਿਸਾਨ ਆਗੂ ਸ਼ਾਮਿਲ ਹੋਏ ਹਨ।