ਦਿੱਲੀ ਧਰਨੇ 'ਚ ਸਮੂਲੀਅਤ ਵਧਾਉਣ ਲਈ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ
ਮਾਨਸਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਜਿਸ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਲਾਮਬੰਦੀ ਲਈ ਪੰਜਾਬ 'ਚ ਵੀ ਕਿਸਾਨਾਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਜਿਸ ਨੂੰ ਲੈਕੇ ਮਾਨਸਾ 'ਚ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਆਗੂਆਂ ਵਲੋਂ ਮੀਟਿੰਗ ਕੀਤੀ ਗਈ। ਕਿਸਾਨਾਂ ਦਾ ਕਹਿਣਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣਾ ਚਾਹੁੰਦੀ ਹੈ, ਜਿਸ ਕਾਰਨ ਖੇਤੀ ਕਾਨੂੰਨ ਬਣਾਏ ਗਏ ਹਨ। ਉਨ੍ਹਾਂ ਦਾ ਕਹਿਣਾ ਜਦ ਤੱਕ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗਾ।