ਕਿਸਾਨ ਯੂਨੀਅਨ ਨੇ ਲਹਿਰਾਗਾਗਾ 'ਚ ਐੱਸਡੀਐੱਮ ਦਫਤਰ ਬਾਹਰ ਦਿੱਤਾ ਧਰਨਾ - Kisan Union protest
ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਵਿਰੁੱਧ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਨੇ ਐੱਸਡੀਐੱਮ ਦੇ ਦਫਤਰ ਬਾਹਰ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ ਹੇਠ ਦੇਸ਼ 'ਚ ਮਹਿੰਗਾਈ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਐੱਮਐੱਸਪੀ ਨੂੰ ਬੰਦ ਕੀਤਾ ਜਾਵੇ, ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਵੀ ਘਟਾਇਆ ਜਾਵੇ।