ਕਿਸਾਨ ਵਰਚੁਅਲ ਮੇਲੇ 'ਚ ਕੈਬਿਨੇਟ ਮੰਤਰੀ ਬਾਜਵਾ ਨੇ ਕੀਤੀ ਸ਼ਿਰਕਤ - ਕੋਰੋਨਾ ਵਾਇਰਸ
ਗੁਰਦਾਸਪੁਰ: ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਗੁਰਦਾਸਪੁਰ ਵਿੱਚ ਜ਼ਿਲਾ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਇਸ ਮੇਲੇ ਦਾ ਆਨਲਾਈਨ ਉਦਘਾਟਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਵਰਚੁਅਲ ਮੇਲੇ ਵਿੱਚ ਜ਼ਿਲ੍ਹੇ ਦੇ ਅਧਿਕਾਰੀ ਅਤੇ ਕਿਸਾਨ ਵੀ ਸ਼ਾਮਲ ਹੋਏ ਅਤੇ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਨੂੰ ਕੈਬਿਨੇਟ ਮੰਤਰੀ ਅੱਗੇ ਰੱਖੀਆਂ। ਕੈਬਿਨੇਟ ਮੰਤਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ।