ਕਿਸਾਨੀ ਮਜ਼ਦੂਰ ਸੰਘਰਸ਼ ਕਮੇਟੀ ਨੇ ਯਾਤਰੀ ਰੇਲ ਗੱਡੀਆਂ ਚੱਲਣ ਦੇਣ ਤੋਂ ਕੀਤਾ ਇਨਕਾਰ - ਜੰਡਿਆਲਾ ਗੁਰੂ
ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਜੰਡਿਆਲਾ ਗੁਰੂ ਵਿਖੇ ਰੇਲਵੇ ਸਟੇਸ਼ਨ ਉੱਤੇ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਸਟੇਸ਼ਨ ਤੋਂ ਆਪਣਾ ਧਰਨਾ ਤਬਦੀਲ ਕਰਦਿਆਂ ਮਾਲ ਗੱਡੀਆਂ ਨੂੰ ਤਾਂ ਪੰਜਾਬ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਉਨ੍ਹਾਂ ਕਿਹਾ ਕਿ ਯਾਤਰੀ ਰੇਲ ਗੱਡੀਆਂ ਨੂੰ ਪੰਜਾਬ ਨਹੀਂ ਆਉਣ ਦਿੱਤਾ ਜਾਵੇਗਾ।