ਪੰਜਾਬ

punjab

ETV Bharat / videos

ਕਿਸਾਨ ਸਭਾ ਨੇ ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਕੀਤਾ ਪ੍ਰਦਰਸ਼ਨ - ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਕੀਤਾ ਪ੍ਰਦਰਸ਼ਨ

By

Published : Oct 27, 2019, 8:13 PM IST

ਕਿਸਾਨ ਸਭਾ ਵੱਲੋਂ ਤਰਨ ਤਾਰਨ ਵਿਖੇ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਘਏ ਹਨ। ਕਿਸਾਨ ਸਭਾ ਦਾ ਦੋਸ਼ ਹੈ ਕਿ ਪੁਲਿਸ ਪ੍ਰਸ਼ਾਸਨ ਸਿਆਸੀ ਦਬਾਅ ਵਿੱਚ ਆ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਤੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਇੱਕ ਕਿਸਾਨ ਨੇ ਦੱਸਿਆਂ ਕਿ ਉਸ ਦੇ ਮੁੰਡੇ ਵੱਲੋਂ ਪੁਲਿਸ ਤੇ ਸਿਆਸੀ ਦਬਾਅ ਬਣਾ ਕੇ ਕੀਤਾ ਜਾ ਰਿਹਾ ਹੈ। ਕਿਸਾਨ ਨੇ ਦੱਸਿਆਂ ਕਿ ਪੁਲਿਸ ਨੇ ਉਸ 'ਤੇ 3 ਨਜਾਇਜ਼ ਪਰਚੇ ਦਰਜ ਕੀਤੇ ਹਨ, ਜਿਨ੍ਹਾਂ ਦੇ ਕੋਈ ਅਧਾਰ ਹੀ ਨਹੀਂ ਹਨ। ਜਮਹੂਰੀ ਕਿਸਾਨ ਸਭਾ ਵੱਲੋਂ ਇਹ ਪ੍ਰਦਰਸ਼ਨ ਇੱਕ ਕਿਸਾਨ ਨੂੰ ਪੁਲਿਸ ਦੀ ਗ੍ਰਿਫ਼ਤ ਤੋਂ ਰਿਹਾ ਕਰਾਉਣ ਲਈ ਲਗਾਇਆ ਗਿਆ ਸੀ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਦਾ ਪੁਤਲਾ ਵੀ ਫੂਕਿਆਂ ਅਤੇ ਨਾਅਰੇਬਾਜ਼ੀ ਕੀਤੀ ਵੀ ਕੀਤੀ।

ABOUT THE AUTHOR

...view details