ਵੱਡੇ ਕਾਫਲੇ ਨਾਲ ਦਿੱਲੀ ਪਹੁੰਚਣ ਲਈ ਤਿਆਰ ਕਿਸਾਨ - punjab farmers news
ਲੁਧਿਆਣਾ: ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਯੂਨੀਅਨਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਵੰਦ ਕੀਤਾ ਗਿਆ। ਕਿਸਾਨਾਂ ਦੇ ਇਸ ਸੰਘਰਸ਼ ਨਾਲ ਮਜ਼ਦੂਰ ਵਰਗ ਵੀ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਲਕੇ ਵੱਡੇ ਕਾਫਲੇ ਨਾਲ ਦਿੱਲੀ ਵੱਲ ਕੂਚ ਕੀਤਾ ਜਾਵੇਗਾ। ਅਤੇ ਕਿਸਾਨ ਹਰ ਸਥਿਤੀ 'ਚ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ।