ਚੋਣ ਅਧਿਕਾਰੀ ਤੋਂ ਜਾਣੋ, ਕਿਵੇਂ ਚੋਣ ਕਮਿਸ਼ਨ ਪੰਜਾਬ 'ਤੇ ਰੱਖ ਰਿਹਾ ਨਜ਼ਰ ? - ਮੁੱਖ ਚੋਣ ਅਫ਼ਸਰ ਚੰਡੀਗੜ੍ਹ
ਚੰਡੀਗੜ੍ਹ: ਚੋਣ ਕਮਿਸ਼ਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਕਰ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ 'ਤੇ ਨਜ਼ਰ ਰੱਖ ਰਿਹਾ ਹੈ। ਜਿਸ ਤਹਿਤ ਚੋਣ ਕਮਿਸ਼ਨ ਦੀ ਵੱਲੋਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਉਨ੍ਹਾਂ ਉਮੀਦਵਾਰਾਂ ਦਾ ਵੇਰਵਾ ਦੇਣ, ਜਿਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਦੀ ਪਾਰਟੀ ਦੀ ਵੈੱਬਸਾਈਟ, ਹਲਫ਼ਨਾਮੇ ਅਤੇ ਅਖ਼ਬਾਰਾਂ ਵਿੱਚ ਇਨ੍ਹਾਂ ਵਿੱਚੋਂ ਸਿਰਫ਼ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਵੇਰਵਾ ਦਿੱਤਾ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਵੱਲੋਂ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੇ ਦਫ਼ਤਰ ਵਿੱਚ 24*7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੋਂ ਚੋਣ ਕਮਿਸ਼ਨ ਪੰਜਾਬ 'ਤੇ ਨਜ਼ਰ ਰੱਖ ਰਿਹਾ ਹੈ। ਚੋਣ ਕਮਿਸ਼ਨ ਕਿਵੇਂ ਕੰਮ ਕਰ ਰਿਹਾ ਹੈ? ਇਸ ਸਬੰਧੀ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਣਾ ਰਾਜੂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।