ਜਾਣੋ, ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਕੀ ਦਿੱਤਾ ਸੁਨੇਹਾ ? - ਯੂਪੀ ਅਤੇ ਹਰਿਆਣਾ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪਹੁੰਚੇ ਗੁਰਨਾਮ ਸਿੰਘ ਚੜੂਨੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨੀ ਅੰਦੋਲਨ ਦਾ ਹਿੱਸਾ ਹਨ ਅਤੇ ਸਦਾ ਹੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਰਹਿਣਗੇ। ਪੰਜਾਬ ਵਿੱਚ ਗੰਨੇ ਦਾ ਰੇਟ ਯੂਪੀ ਅਤੇ ਹਰਿਆਣਾ ਨਾਲੋਂ ਬਹੁਤ ਘੱਟ ਹੈ। ਇਸ ਦਾ ਰੇਟ 400 ਪ੍ਰਤੀ ਕੁਇੰਟਲ ਹੋਣਾ ਚਾਹੀਦਾ।