ਜਾਣੋ, ਕੋੋਰੋਨਾ ਤੋਂ ਬਚਾਅ ਲਈ ਕੀ ਹੈ ਜ਼ਰੂਰੀ - ਕੋਰੋਨਾ ਕਾਲ ਦੌਰਾਨ ਕੀ ਕਰਨਾ ਚਾਹੀਦੈ ਤੇ ਕੀ ਨਹੀਂ
ਫ਼ਰੀਦਕੋਟ: ਪੂਰੀ ਦੁਨੀਆ ਇਸ ਵੇਲ਼ੇ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਹੈ। ਦੁਨੀਆ ਭਰ ਦੇ ਡਾਕਟਰ ਅਤੇ ਵਿਗਿਆਨਕ ਇਸ ਭਿਆਨਕ ਮਹਾਂਮਾਰੀ ਦੇ ਇਲਾਜ ਲਈ ਦਵਾਈ ਤਿਆਰ ਕਰਨ ਵਿਚ ਲੱਗੇ ਹੋਏ ਹਨ। ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿਚ ਡਾਕਟਰਾਂ ਦੀ ਕੀ ਰਾਏ ਹੈ ਤੇ ਡਾਕਟਰ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਕੀ ਸਲਾਹ ਦਿੰਦੇ ਹਨ। ਇਸ ਬਾਰੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਮੈਡੀਕਲ ਸੁਪਰਡੈਂਟ ਅਤੇ IMA ਜ਼ਿਲ੍ਹਾ ਫਰੀਦਕੋਟ ਦੇ ਆਰਗੇਨਾਈਜ਼ਿੰਗ ਸੈਕਟਰੀ ਡਾ. ਸੰਜੀਵ ਗੋਇਲ ਨਾਲ ਖ਼ਾਸ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਕੋਰੋਨਾ ਵਾਇਰਸ ਤੋਂ ਬਚਣ ਲਈ ਕਿਹੜੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਦੀ ਹੈ, ਇਸ ਸਮੇਂ ਕੀ ਖਾਣਾ ਚਾਹੀਦਾ ਹੈ ਤੇ ਕੀ ਨਹੀਂ ਅਤੇ ਕਰੋਨਾ ਤੋਂ ਬਚਿਆ ਕਿਵੇਂ ਜਾ ਸਕਦਾ ਹੈ ਉਨ੍ਹਾਂ ਵਿਸਥਾਰ ਨਾਲ ਦੱਸਿਆ।