ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕਾਂਗਰਸ ਕਰ ਰਹੀ ਸਿਆਸਤ: ਸੁਖਬੀਰ ਬਾਦਲ - ਕੋਟਕਪੂਰਾ ਗੋਲੀਕਾਂਡ
ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਪੁੱਛਗਿੱਛ ਕੀਤੀ ਗਈ। SIT ਦੀ ਇਸ ਪੁੱਛਗਿੱਛ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ, ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਰਲ੍ਹ ਕੇ ਪਿਛਲੇ ਸਾਢੇ 4 ਸਾਲ ਤੋਂ ਸਿਰਫ ਸਿਆਸਤ ਕਰ ਰਹੇ ਹਨ।