ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਮਨਾਇਆ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ - ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜਾ
ਜ਼ੀਰਾ: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਇੱਕ ਕੰਵੈਨਸ਼ਨ ਕੀਤੀ ਗਈ। ਵੱਡੀ ਗਿਣਤੀ ਵਿੱਚ ਪਹੁੰਚੇ ਪੇਡੂ ਮਜ਼ਦੂਰਾਂ ਨੇ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਯਾਦ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਦਿਲਬਾਗ ਸਿੰਘ ਜ਼ੀਰਾ ਨੇ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ ਕਰਤਾਰ ਸਿੰਘ ਸਰਾਭੇ ਨਾਲ ਸਬੰਧਿਤ ਕਨਵੈਨਸ਼ਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਨਵੈਨਸ਼ਨਾਂ ਰਾਹੀਂ ਕਰਤਾਰ ਸਿੰਘ ਸਰਾਭੇ ਦੇ ਪਾਏ ਪੂਰਣਿਆਂ ਤਹਿਤ ਮਜ਼ਦੂਰਾਂ ਦੇ ਹੱਕੀ ਮੰਗਾਂ ਦੇ ਸੰਘਰਸ਼ ਨੂੰ ਤਿੱਖਾ ਕਰਨ ਦਾ ਅਹਿਦ ਲਿਆ ਗਿਆ ਹੈ।