ਗੁਰਦਾਸ ਮਾਨ ਦੇ ਹੱਕ 'ਚ ਨਿੱਤਰੇ ਕੇਐਸ ਮੱਖਣ ਨੇ ਪੰਜਾਬੀ ਗਾਇਕਾਂ ਨੂੰ ਪਾਈਆਂ ਲਾਹਨਤਾਂ - gurdas maan news
ਚੰਡੀਗੜ੍ਹ: ਆਪਣੇ ਗੀਤਾਂ ਰਾਹੀਂ ਮਾਂ ਬੋਲੀ ਪੰਜਾਬੀ ਦਾ ਪ੍ਰਚਾਰ ਕਰਨ ਵਾਲੇ ਪੰਜਾਬੀ ਗਾਇਕ ਗੁਰਦਾਸ ਮਾਨ ਆਪਣੇ ਇੱਕ ਬਿਆਨ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿੱਚ ਹਨ। ਦਰਅਸਲ ਮਾਨ ਨੇ ਕੈਨੇਡਾ ਵਿੱਚ ਇੱਕ ਰੇਡੀਓ ਸ਼ੋਅ ਦੌਰਾਨ ਇੱਕ ਰਾਰਸ਼ਟਰ ਇੱਕ ਭਾਸ਼ਾ ਦਾ ਸਮਰਥਨ ਕੀਤਾ ਸੀ। ਹਿੰਦੀ ਭਾਸ਼ਾ ਦਾ ਸਮਰਥਨ ਕਰਨ ਨੂੰ ਲੈ ਕੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਵੱਲੋਂ ਮਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਗੁਰਦਾਸ ਮਾਨ ਨੇ ‘ਇੱਕ ਦੇਸ਼ ਇੱਕ ਭਾਸ਼ਾ’ ਦੀ ਹਮਾਇਤ ਕਰ ਕੇ ਪੰਜਾਬੀਆਂ ਦਾ ਦਿਲ ਦੁਖਾਇਆ ਹੈ। ਜਿੱਥੇ ਮਾਨ ਦਾ ਵਿਰੋਧ ਹੋ ਰਿਹਾ ਹੈ ਉੱਥੇ ਹੀ ਕੁਝ ਸਿਆਸੀ ਆਗੂ ਅਤੇ ਕਲਾਕਾਰ ਗੁਰਦਾਸ ਮਾਨ ਦੇ ਸਮਰਥਨ ਵਿੱਚ ਵੀ ਖੁੱਲ੍ਹ ਕੇ ਬੋਲ ਰਹੇ ਹਨ।