'ਕੇਂਦਰ ਸਰਕਾਰ ਦਾ 20 ਲੱਖ ਕਰੋੜ ਦਾ ਪੈਕੇਜ ਕਿਸਾਨਾਂ ਲਈ ਮਹਿਜ਼ ਜੁਮਲਾ' - Kul Hind Kisan Sangharsh Committee
ਸੰਗਰੂਰ: ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦੇਸ਼-ਵਿਆਪੀ ਸੱਦੇ ਤਹਿਤ ਸੰਗਰੂਰ ਵਿਖੇ 'ਕਿਸਾਨ ਬਚਾਓ-ਦੇਸ਼ ਬਚਾਓ' ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰਾ ਕੀਤਾ ਗਿਆ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਮੰਗ-ਪੱਤਰ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ 20 ਲੱਖ ਕਰੋੜ ਰੁਪਏ ਦਾ ਅਖੌਤੀ ਪੈਕੇਜ਼ ਮਹਿਜ਼ ਜੁਮਲਾ ਹੈ, ਜਿਸ ਵਿੱਚ ਕਿਸਾਨਾਂ ਲਈ ਕੁੱਝ ਵੀ ਨਹੀਂ ਹੈ। ਆਗੂਆਂ ਨੇ ਬਿਜਲੀ ਸੋਧ ਬਿਲ 2020 ਨੂੰ ਕਿਸਾਨ ਲੋਕ ਵਿਰੋਧੀ ਦੱਸਦਿਆਂ ਤੁਰੰਤ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ।