ਕੁਲਤਾਰ ਸਿੰਘ ਸੰਧਵਾਂ ਨੇ ਬਿਪਲਬ ਕੁਮਾਰ ਦੇ ਬਿਆਨ ਦੀ ਕੀਤੀ ਨਿਖੇਧੀ - Kultar Singh Sandhwan
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਵੱਲੋਂ ਪੰਜਾਬੀਆਂ ਨੂੰ ਲੈ ਕੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ। ਸੰਧਵਾਂ ਨੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ, ਜਿਹੜੇ ਪੰਜਾਬੀ ਸਰਹੱਦ ਦੀ ਰਾਖੀ ਲਈ ਬਿਨ੍ਹਾਂ ਡਰੇ ਖੜ੍ਹੇ ਹਨ, ਉਨ੍ਹਾਂ ਲਈ ਬਿਪਲਬ ਕੁਮਾਰ ਦਾ ਇਹ ਬਿਆਨ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਆਪ ਨੂੰ ਪੰਜਾਬ, ਪੰਜਾਬੀਅਤ ਦਾ ਠੇਕੇਦਾਰ ਕਹਿੰਦੇ ਹਨ। ਉਨ੍ਹਾਂ ਭਾਜਪਾ ਆਗੂ ਦਾ ਇਹ ਬਿਆਨ ਕਿਵੇਂ ਬਰਦਾਸ਼ਤ ਕਰ ਲਿਆ।