ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ: ਕੁੰਵਰ ਵਿਜੇ ਪ੍ਰਤਾਪ - ਹਲਕਾ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ
ਅੰਮ੍ਰਿਤਸਰ: ਹਲਕਾ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਨੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਅਤੇ ਚੋਣ ਅਧਿਕਾਰੀ ਸੰਦੀਪ ਰਿਸ਼ੀ ਕੋਲ ਦਾਖਲ ਕੀਤੇ। ਇਸ ਸਮੇ ਉਨਾਂ ਨਾਲ ਉਨਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਹਾਜ਼ਿਰ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਇੱਕ ਇਮਾਨਦਾਰ ਛਵੀ ਦੇ ਇਨਸਾਨ ਹਨ ਅਤੇ ਉਨ੍ਹਾਂ ਨੇ ਜਿੰਨੀ ਦੇਰ ਵੀ ਪੁਲਿਸ ਵਿੱਚ ਨੌਕਰੀ ਕੀਤੀ ਅਤੇ ਬੜੀ ਹੀ ਇਮਾਨਦਾਰੀ ਨਾਲ ਕੀਤੀ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ ਪੜ੍ਹੇ ਲਿਖੇ ਉਮੀਦਵਾਰ ਹਨ। ਉਮੀਦਵਾਰ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਮੇਰਾ ਇਲੈਕਸ਼ਨ ਹਲਕੇ ਦੇ ਲੋਕ ਲੜ੍ਹ ਰਹੇ ਹਨ। ਇਹ ਸੀਟ ਹਲਕੇ ਦੇ ਲੋਕਾਂ ਦੀ ਸੀਟ ਹੈ, ਅਸੀਂ ਵਿਰੋਧੀਆਂ ਦੀ ਪ੍ਰਵਾਹ ਨਹੀਂ ਕਰਦੇ।