ਫਤਿਹਗੜ੍ਹ ਸਾਹਿਬ: ਕੰਮ ਕਰਦੇ ਮਜ਼ਦੂਰ 'ਤੇ ਡਿੱਗੀ ਛੱਤ, ਹੋਈ ਮੌਤ, ਇੱਕ ਜ਼ਖ਼ਮੀ - ਨਗਰ ਕੌਂਸਲ ਅਮਲੋਹ ਵਿੱਚ ਕੰਮ ਕਰਦੇ ਮਜ਼ਦੂਰਾਂ 'ਤੇ ਡਿੱਗੀ ਛੱਤ
ਸ੍ਰੀ ਫਤਿਹਗੜ੍ਹ ਸਾਹਿਬ ਦੇ ਨਗਰ ਕੌਂਸਲ ਅਮਲੋਹ ਵਿੱਚ ਕੰਮ ਕਰਦੇ ਮਜ਼ਦੂਰਾਂ 'ਤੇ ਛੱਤ ਵਾਲੀ ਡਾਟ ਡਿੱਗਣ ਕਾਰਨ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਗੰਭੀਰ ਰੂਪ ਨਾਲ ਜ਼ਖ਼ਮੀ ਮਜ਼ਦੂਰ ਨੂੰ ਸਿਵਲ ਹਸਪਤਾਲ ਅਮਲੋਹ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਮੈਡੀਕਲ ਅਫ਼ਸਰ ਅਮਲੋਹ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਪੁਲਿਸ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਤੇ ਪੁਲਿਸ ਕਾਰਵਾਈ ਕਰ ਰਹੀ ਹੈ।