ਸਰਦੂਲਗੜ੍ਹ ਮੰਡੀ 'ਚ ਬਾਰਦਾਨੇ ਦੀ ਘਾਟ, ਕਿਸਾਨ ਪ੍ਰੇਸ਼ਾਨ - ਕਿਸਾਨ ਪ੍ਰੇਸ਼ਾਨ
ਮਾਨਸਾ : ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਅੱਜ ਵਿਧਾਇਕ ਦਿਲਰਾਜ ਭੂੰਦੜ ਨੇ ਸਰਦੂਲਗੜ੍ਹ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਕਿਸਾਨਾਂ ਨੇ ਕਿਹਾ ਕਿ ਉੁਨ੍ਹਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੇ ਕੋਈ ਚੰਗਾ ਪ੍ਰਬੰਧ ਨਹੀਂ ਕੀਤਾ ਹੈ। ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਜੋ ਦਾਅਵੇ ਕੀਤੇ ਜਾ ਸਨ ਉਹ ਸਭ ਦਾਅਵਿਆਂ ਉੱਤੇ ਸਰਕਾਰ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀ ਦੇ ਵਿੱਚ ਨਾ ਹੀ ਲਿਫਟਿੰਗ ਹੋ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਹੋ ਰਹੀ ਹੈ ਜਿਸ ਨੂੰ ਲੈ ਕੇ ਕਿਸਾਨ ਪਰੇਸ਼ਾਨ ਹਨ। ਉਨ੍ਹਾਂ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਦੇ ਲਈ ਕਿਹਾ।