ਹੁਸ਼ਿਆਰਪੁਰ ਦੀ ਔਰਤ ਨੇ ਮਥੁਰਾ ਦੇ ਹੋਟਲ 'ਚ ਕੀਤੀ ਖ਼ੁਦਕੁਸ਼ੀ - ਮਥੁਰਾ ਦੇ ਹੋਟਲ 'ਚ ਖ਼ੁਦਕੁਸ਼ੀ
ਮਥੁਰਾ: ਹੁਸ਼ਿਆਰਪੁਰ ਦੀ ਰਹਿਣ ਵਾਲੀ ਔਰਤ ਦਾ ਮਥੁਰਾ ਦੇ ਹੋਟਲ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਇੱਕ ਦਿਨ ਪਹਿਲਾਂ ਹੋਟਲ ਵਿੱਚ ਰਹਿਣ ਆਈ ਸੀ ਅਤੇ ਟੈਕ-ਆਊਟ ਦੇ ਸਮੇਂ ਜਦੋਂ ਔਰਤ ਵੱਲੋਂ ਦਰਵਾਜ਼ਾ ਨਾ ਖੋਲ੍ਹਿਆ ਗਿਆ ਤਾਂ ਹੋਟਲ ਕਰਮਚਾਰੀ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਔਰਤ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੀ ਹੋਈ ਸੀ। ਹੋਟਲ ਦੇ ਕਰਮਚਾਰੀਆਂ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਮ੍ਰਿਤਕ ਔਰਤ ਕੋਲੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।