ਲੱਖਾ ਸਿਧਾਣਾ, ਦੀਪ ਸਿੱਧੂ ਜਾਂ ਕਿਸਾਨ ਆਗੂ ਇੱਕ ਦੂਜੇ ’ਤੇ ਦੂਸ਼ਣਬਾਜ਼ੀ ਨਾ ਕਰਨ: ਬੈਂਸ - ਲੱਖਾ ਸਿਧਾਣਾ
ਅੰਮ੍ਰਿਤਸਰ: ਲੋਕ ਇਨਸਾਫ਼ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਫ਼ਤਿਹਗੜ੍ਹ ਸਾਹਿਬ ਲਈ ਇੱਕ ਸਾਈਕਲ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰਾਕੇਸ਼ ਟਿਕੈਤ ਵੱਲੋਂ ਜੋ ਕਿਸਾਨਾਂ ਨੂੰ ਇਕਜੁੱਟ ਕੀਤਾ ਗਿਆ ਹੈ, ਉਸ ਲਈ ਉਹ ਉਨ੍ਹਾਂ ਦਾ ਸਿਰ ਝੁਕਾ ਕੇ ਧੰਨਵਾਦ ਕਰਦੇ ਹਨ। ਉਥੇ ਹੀ ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਜੋ ਸ਼ਰਾਰਤੀ ਅਨਸਰਾਂ ਵੱਲੋਂ ਲਾਲ ਕਿਲ੍ਹੇ ’ਤੇ ਹੁੜਦੰਗ ਮਚਾਇਆ ਗਿਆ ਹੈ ਉਸ ਲਈ ਜੇਕਰ ਕਿਸਾਨ ਜ਼ਿੰਮੇਵਾਰ ਹਨ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬਰਾਬਰ ਜ਼ਿੰਮੇਵਾਰ ਹੈ।