ਲੱਖਾ ਸਿਧਾਣਾ ਪਹੁੰਚਿਆ ਮੋਗਾ, ਸੁਖਬੀਰ ਲਈ ਆਖੀ ਵੱਡੀ ਗੱਲ - ਪ੍ਰਦਰਸ਼ਨ
ਚੰਡੀਗੜ੍ਹ : ਦਿੱਲੀ ਬਾਰਡਰਾਂ ਉੱਤੇ ਬੈਠੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਵਿਰੋਧ ਦੇ ਚਲਦੇ ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਰਾਜਨੀਤਿਕ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਕੜੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਚੋਣ ਦੌਰੇ ਦਾ ਕਿਸਾਨਾਂ ਵੱਲੋਂ ਜੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਮੋਗੇ ਵਿੱਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਤੇ ਕਿਸਾਨਾਂ ਉਪਰ ਪਰਚੇ ਦਰਜ ਕੀਤੇ ਗਏ। ਇਸ ਦੇ ਸਬੰਧ ਵਿੱਚ ਲੱਖਾ ਸਿਧਾਣਾ ਮੋਗੇ ਪਹੁੰਚਿਆਂ ਤੇ ਕਿਸਾਨਾਂ ਉੱਤੇ ਕੀਤੇ ਪਰਚੇ ਰੱਦ ਕਰਵਾਉਣ ਲਈ ਪ੍ਰਦਰਸ਼ਨ ਕੀਤਾ। ਲੱਖੇ ਨੇ ਸੁੁਖਬੀਰ ਬਾਦਲ ਬਾਰੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਕਮਯੋਰ ਕਰਨ ਲਈ ਅਕਾਲੀਆਂ ਵੱਲੋਂ ਦੌਰੇ ਕੀਤੇ ਜਾ ਰਹੇ ਹਨ।