ਲਖੀਮਪੁਰ ਮਾਮਲਾ: ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ - ਪਟਿਆਲਾ
ਪਟਿਆਲਾ: ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ। ਯੂਪੀ ਦੇ ਵਿੱਚ ਕਿਸਾਨਾਂ ਉਪਰ ਚੜਾਈ ਗਈ ਕਾਰ ਨਾਲ ਕਿਸਾਨਾਂ ਦੀਆਂ ਹੋਈਆਂ ਮੌਤਾਂ ਨੂੰ ਲੈ ਕੇ ਰੋਡ ਜਾਮ ਕਰ ਧਰਨਾ ਦਿੱਤਾ ਗਿਆ 'ਤੇ ਕਿਸਾਨਾਂ ਨੇ ਕਿਹਾ ਕਿ ਦੋਸ਼ੀਆਂ 'ਤੇ ਕਾਰਵਾਈ ਕਰਕੇ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ 'ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਜੇਕਰ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ ਉਲੀਕਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾ ਕਿਸਾਨ ਵੀ ਸ਼ਾਮਿਲ ਹੋਈਆਂ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਟਿਆਲਾ ਦੇ ਡੀਸੀ ਦਫ਼ਤਰ ਦੇ ਬਾਹਰ ਰੋਡ ਜਾਮ ਕਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਗੱਡੀ ਚੜਾਈ ਗਈ ਹੈ ਅਤੇ ਹੱਤਿਆ ਕੀਤੀ ਗਈ ਹੈ।