ਮਨਜੀਤ ਧਨੇਰ ਦੀ ਸਜ਼ਾ ਰੱਦ ਕੀਤੀ ਜਾਵੇ: ਲੱਖੋਵਾਲ - ਮਨਜੀਤ ਧਨੇਰ ਦੀ ਸਜ਼ਾ ਤੁਰੰਤ ਰੱਦ ਕੀਤੀ ਜਾਵੇ
ਕਿਸਾਨ ਆਗੂ ਮਨਜੀਤ ਧਨੇਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦੇ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਵਿਰੋਧ ਕੀਤਾ ਹੈ। ਅਜਮੇਰ ਸਿੰਘ ਨੇ ਕਿਹਾ ਕਿ ਧਨੇਰ ਨੂੰ ਸੁਣਾਈ ਗਈ ਸਜ਼ਾ ਗ਼ਲਤ ਹੈ। ਲੱਖੋਵਾਲ ਨੇ ਕਿਹਾ ਕਿ ਮਨਜੀਤ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਜਥੇਬੰਦੀਆਂ ਧਨੇਰ ਦੀ ਸਜ਼ਾ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੇ ਹਨ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਮਨਜੀਤ ਧਨੇਰ ਦੀ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਸਜ਼ਾ ਪੂਰੀ ਕਰ ਚੁੱਕੇ, ਸਿੱਖ ਕੈਦੀਆਂ ਅਤੇ ਹੋਰ ਕੈਦੀਆਂ ਨੂੰ ਵੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।