ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਆਪਣੇ ਰਿਪੋਰਟ ਕਾਰਡ ’ਚ ਚੋਣਾਂ ਦੌਰਾਨ ਕੀਤੇ ਵਾਅਦਿਆਂ ਮੁਤਾਬਕ 85 ਪ੍ਰਤੀਸ਼ਤ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਰ ਦਾਅਵਿਆਂ ਦੀ ਫੂਕ ਉਸ ਵੇਲੇ ਨਿਕਲ ਗਈ ਜਦੋਂ ਸ਼ਹਿਰ ਦੇ ਨਾਵਲਟੀ ਚੌਕ ’ਚ ਚੌਕੀਦਾਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਪੇਂਡੂ ਚੌਂਕੀਦਾਰ ਨੂੰ 2500 ਰੁਪਏ ਮਹੀਨਾ ਦੇਣ ਦਾ ਵਾਧਾ ਕੀਤਾ ਗਿਆ ਸੀ, ਪਰ ਵਾਧੇ ਸਿਰਫ ਵਾਅਦਿਆਂ ਤਕ ਹੀ ਸੀਮਿਤ ਰਹੇ।