ਪੰਜਾਬ

punjab

ETV Bharat / videos

'ਸਰਕਾਰ ਵੱਲੋਂ ਅਜੇ ਤੱਕ ਨਹੀਂ ਕੀਤੀ ਗਈ ਅਦਾਇਗੀ' - ਲਿਫਟਿੰਗ ਦਾ ਕੋਈ ਪ੍ਰਬੰਧ ਨਹੀਂ

By

Published : Apr 29, 2021, 5:26 PM IST

ਅਟਾਰੀ ਮੰਡੀ ਦੇ ਵਿੱਚ ਜਿੰਮੀਦਾਰਾਂ ਅਤੇ ਆੜ੍ਹਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜਤੀਆ ਦਾ ਕਹਿਣਾ ਹੈ ਕਿ ਉਨ੍ਹਾਂ ਨੇ 19 ਤਰੀਕ ਤੋਂ ਖਰੀਦ ਕੀਤੀ ਸੀ ਪਰ ਅਜੇ ਤੱਕ ਕਿਸੇ ਵੀ ਕਿਸਾਨ ਦੇ ਖਾਤੇ ਵਿੱਚ ਇੱਕ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ। ਮੰਡੀ ਦੇ ਵਿੱਚ ਕਣਕ ਦੀ ਆਮਦ ਬਹੁਤ ਜਿਆਦਾ ਹੋ ਗਈ ਹੈ ਤੇ ਹੁਣ ਮੰਡੀ ਤੇ ਵਿਚ ਹੋਰ ਖਾਲੀ ਥਾਂ ਵੀ ਨਹੀਂ ਹੈ ਸਰਕਾਰ ਲਿਫਟਿੰਗ ਦਾ ਕੋਈ ਪ੍ਰਬੰਧ ਨਹੀਂ ਕਰ ਰਹੀ। ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉੱਚ ਅਧਿਕਾਰੀਆਂ ਨਾਲ ਵੀ ਇਸ ਸਬੰਧੀ ਸ਼ਿਕਾਇਤ ਕੀਤੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਣਕ ਨੂੰ ਕਿਸੇ ਤਰੀਕੇ ਦਾ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ

ABOUT THE AUTHOR

...view details