ਵਿਸਾਖੀ ਮੌਕੇ ਸੰਗਤਾਂ ਲਈ ਮਾਨਸਾ ਕੈਂਚੀਆਂ 'ਤੇ ਲਗਾਇਆ ਲੰਗਰ - ਤਖ਼ਤ ਸ੍ਰੀ ਤਲਵੰਡੀ ਸਾਬੋ
ਮਾਨਸਾ: ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਤਲਵੰਡੀ ਸਾਬੋ ਜਾਣ ਵਾਲੀਆਂ ਸੰਗਤਾਂ ਲਈ ਮਾਨਸਾ ਦੇ ਰਮਦਿੱਤੇਵਾਲਾ ਕੈਂਚੀਆਂ 'ਤੇ ਨੌਜਵਾਨ ਸੇਵਾ ਕਲੱਬ ਵੱਲੋਂ ਜਲੇਬੀਆਂ ਅਤੇ ਰੋਟੀ ਦਾਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਨੌਜਵਾਨ ਸੇਵਾ ਕਲੱਬ ਦੇ ਪ੍ਰਧਾਨ ਨੇ ਕਿਹਾ ਕਿ ਕਲੱਬ ਵੱਲੋਂ ਹਰ ਸਾਲ ਇਸ ਜਗ੍ਹਾ 'ਤੇ ਲੰਗਰ ਲਗਾਇਆ ਜਾਂਦਾ ਹੈ ਅਤੇ ਸੰਗਤਾਂ ਇਸ ਲੰਗਰ 'ਚ ਆਸ ਪਾਸ ਦੇ ਪਿੰਡਾਂ ਤੋਂ ਆ ਕੇ ਸੇਵਾ ਕਰਦੀਆਂ ਹਨ।