ਸਾਹਿਬਜ਼ਾਦਿਆਂ ਦੀ ਯਾਦ ਵਿੱਚ ਚੰਡੀਗੜ੍ਹ ਦੇ ਸੈਕਟਰ 36 ਵਿਖੇ ਲਾਇਆ ਲੰਗਰ
ਚੰਡੀਗੜ੍ਹ : ਪੰਜਾਬ ਦੀ ਧਰਤੀ ਸ਼ਹੀਦਾਂ, ਗੁਰੂਆਂ ਤੇ ਪੀਰਾਂ ਦੀ ਧਰਤੀ ਹੈ। ਇਹ ਉਹ ਧਰਤੀ ਹੈ ਜਿਥੇ ਚਮਕੌਰ ਸਾਹਿਬ ਦੀ ਸਭ ਤੋਂ ਵੱਡੀ ਜੰਗ ਹੋਈ ਅਤੇ ਇਸ ਜੰਗ ਵਿੱਚ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੋ ਪੁੱਤਰ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਲੜਦੇ-ਲੜਦੇ ਸ਼ਹੀਦ ਹੋਏ। ਦੋ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਜੀ ਨੂੰ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਦੀਵਾਰਾਂ ਵਿੱਚ ਜ਼ਿੰਦਾ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ। ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਇਹ ਹਫ਼ਤਾ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਏ ਜਾਂਦੇ ਹਨ। ਇਸੇ ਹਫ਼ਤੇ ਦੇ ਸਬੰਧ ਵਿੱਚ ਵਾਹਿਗੁਰੂ ਸੇਵਾ ਸੁਸਾਇਟੀ ਸੈਕਟਰ 37 ਅਤੇ 36 ਦੀ ਰੋਡ ਉੱਤੇ ਲੰਗਰ ਲਾਇਆ ਗਿਆ।