ਕਿਸਾਨਾਂ ਦਾ ਵੱਡਾ ਜਥਾ ਦਿੱਲੀ ਸੰਘਰਸ਼ ਲਈ ਰਵਾਨਾ - ਫਿਰੋਜ਼ਪੁਰ ਦੇ ਬੁੱਘੀਪੁਰਾ ਚੌਂਕ
ਫਿਰੋਜ਼ਪੁਰ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਦਿੱਲੀ ਬਾਰਡਰਾਂ 'ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਬੁੱਘੀਪੁਰਾ ਚੌਂਕ ਤੋਂ ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਆਪਣਾ ਅੰਦੋਲਨ ਖ਼ਤਮ ਨਹੀਂ ਕਰਨਗੇ।