ਰਾਏਕੋਟ ਤੋਂ ਵੱਡਾ ਕਾਫਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਲਈ ਹੋਇਆ ਰਵਾਨਾ - ਰਵਾਇਤੀ ਪਾਰਟੀਆਂ
ਲੁਧਿਆਣਾ: ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਪੰਥ ਪ੍ਰਸਤ ਲੋਕਾਂ ਦਾ ਵਿਸ਼ਾਲ ਕਾਫਲਾ ਸੀਨੀਅਰ ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਲਈ ਰਵਾਨਾ ਹੋਇਆ ਹੈ। ਇਸ ਮੌਕੇ ਜਿਥੇ ਉਨ੍ਹਾਂ ਵਲੋਂ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਥੇ ਹੀ ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈਕੇ ਅਰਦਾਸ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੀਆਂ ਦੋਵੇਂ ਰਵਾਇਤੀ ਪਾਰਟੀਆਂ ਵਲੋਂ ਇਸ ਮਾਮਲੇ 'ਚ ਸਿਰਫ਼ ਸਿਆਸਤ ਹੀ ਕੀਤੀ ਗਈ ਹੈ।