ਪੰਜਾਬ

punjab

By

Published : Jul 10, 2021, 10:41 PM IST

ETV Bharat / videos

ਸ੍ਰੀ ਫਤਿਹਗੜ੍ਹ ਸਾਹਿਬ: ਵੱਡੀ ਗਿਣਤੀ ‘ਚ ਮਹਿਲਾਵਾਂ ਅਕਾਲੀ ਦਲ ‘ਚ ਸ਼ਾਮਿਲ

ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਕਾਲੀ ਦਲ ਵਿੱਚ ਸ਼ਾਮਿਲ ਹੋਈਆਂ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੀਆਂ ਇਨ੍ਹਾਂ ਮਹਿਲਾਵਾਂ ਦਾ ਅਕਾਲੀ ਦਲ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਪਤਨੀ ਵਰਿੰਦਰ ਕੌਰ ਭੱਟੀ ਵੱਲੋਂ ਸਿਰਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਣ ਦਿੱਤਾ ਜਾਵੇਗਾ ਅਤੇ ਇਕ ਪਰਿਵਾਰ ਦੀ ਵਾਂਗ ਉਨ੍ਹਾਂ ਨਾਲ ਵਰਤਿਆ ਜਾਵੇਗਾ। ਇਸ ਮੌਕੇ ‘ਤੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੀਆਂ ਮਹਿਲਾਵਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਨਾਲ ਤਨੋਂ ਮਨੋਂ ਜੁੜ ਕੇ ਕੰਮ ਕਰਦੇ ਰਹਿਣਗੇ ।

ABOUT THE AUTHOR

...view details