ਆਪ੍ਰੇਸ਼ਨ ਕਲੀਨ ਨੂੰ ਫੇਲ੍ਹ ਕਰਨ ਲਈ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਹੋਇਆ ਰਵਾਨਾ - ਦਿੱਲੀ ਲਈ ਰਵਾਨਾ
ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲਗਾਤਾਰ ਸੰਘਰਸ਼ ਵਧਦਾ ਜਾ ਰਿਹਾ ਹੈ ਜਿੱਥੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਵੱਖ-ਵੱਖ ਰਾਜਾਂ ਵਿੱਚ ਲਾਕਡਾਊਨ ਲਗਾਇਆ ਗਿਆ ਹੈ ਉੱਥੇ ਹੀ ਆਪ੍ਰੇਸ਼ਨ ਕਲੀਨ ਨੂੰ ਲੈ ਕੇ ਕਿਸਾਨਾਂ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਇਸੇ ਲਈ ਮਾਨਸਾ ਤੋਂ ਕਿਸਾਨਾਂ ਅਤੇ ਔਰਤਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਹ ਆਪਣਾ ਮੋਰਚਾ ਜਾਰੀ ਰੱਖਣਗੇ। ਨਾਲ ਹੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਜਥੇ ਦਿੱਲੀ ਨੂੰ ਜਾਂਦੇ ਰਹਿਣਗੇ।