ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਇਹ ਚਿਤਾਵਨੀ - Protest
ਨਵਾਂਸ਼ਹਿਰ: ਮੁਲਾਜ਼ਮ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ (Pension scheme) ਨੂੰ ਬਹਾਲ ਕਰਨ ਲਈ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ ਤਾਂ ਕਿ ਬੁਢਾਪਾ ਵਿਚ ਜ਼ਿੰਦਗੀ ਚੰਗੀ ਬਸਰ ਹੋ ਸਕੇ। ਇਸ ਮੌਕੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦਾ ਕਹਿਣਾ ਹੈ ਕਿ ਇਜਲਾਸ ਦੇ ਦੌਰਾਨ ਤੁਹਾਡੇ ਮੁੱਦਿਆਂ ਨੂੰ ਰੱਖਾਂਗਾ।ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਤੁਹਾਡੀਆਂ ਮੰਗਾਂ ਪੂਰੀਆਂ ਕੀਤੀਆ ਜਾਣਗੀਆ।