ਦੇਰ ਰਾਤ ਚੌਕੀਦਾਰ ਦਾ ਹੋਇਆ ਕਤਲ, ਮੁਲਜ਼ਮ ਫ਼ਰਾਰ - ਕਿਸੇ ਨਾਲ ਝਗੜਾ ਹੋਇਆ
ਜਲੰਧਰ: ਜਲੰਧਰ ਦੇ ਕਪੂਰਥਲਾ ਚੌਕ ਨਜ਼ਦੀਕ ਮੰਡ ਕੰਪਲੈਕਸ ਦੇ ਚੌਂਕੀਦਾਰ ਦਾ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪੁਸਿਲ ਦਾ ਕਹਿਣਾ ਕਿ ਉਨ੍ਹਾਂ ਨੂੰ ਕਤਲ ਸਬੰਧੀ ਸੂਚਨਾ ਮਿਲੀ ਸੀ, ਜਿਸ 'ਤੇ ਉਨ੍ਹਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਮ੍ਰਿਤਕ ਦੀ ਪਹਿਚਾਣ ਪਾਰਸ ਵਜੋਂ ਹੋਈ ਹੈ ਅਤੇ ਡਿਊਟੀ ਦੌਰਾਨ ਉਸ ਦਾ ਕਿਸੇ ਨਾਲ ਝਗੜਾ ਹੋਇਆ ਸੀ, ਜਿਸ 'ਤੇ ਸ਼ੱਕ ਹੈ ਕਿ ਉਕਤ ਵਿਅਕਤੀ ਵਲੋਂ ਪਾਰਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਕਿ ਲਾਸ਼ ਕਬਜ਼ੇ 'ਚ ਲੈ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।