ਜਦੋਂ ਬੇਰੁਜ਼ਗਾਰ ਅਧਿਆਪਕਾਂ ਨੇ ਨਹਿਰ 'ਚ ਮਾਰੀਆਂ ਛਾਲਾਂ..
ਪਟਿਆਲਾ: ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਨੌਕਰੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਮਹਿਲ ਦਾ ਘਿਰਾਓ ਕਰਨ ਲੱਗੇ ਸੀ, ਲੇਕਿਨ ਅਚਾਨਕ ਹੀ ਪੰਜਾਬ ਦੀ ਪੁਲਿਸ ਵੱਲੋਂ ਵੱਖ ਵੱਖ ਥਾਵਾਂ 'ਤੇ ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਆਪਕ ਜਥੇਬੰਦੀਆਂ ਵੱਲੋਂ 3 ਗਰੁੱਪ ਬਣਾ ਕੇ ਪ੍ਰਦਰਸ਼ਨ ਕੀਤਾ ਜਾਣਾ ਸੀ, ਪਰ ਦੋ ਗਰੁੱਪਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਤੀਸਰੇ ਗਰੁੱਪ ਵੱਲੋਂ ਪਟਿਆਲਾ ਦੀ ਪਸਿਆਣਾ ਭਾਖੜਾ ਦੇ ਉੱਤੇ ਧਰਨਾ ਦਿੱਤਾ ਗਿਆ। ਇਸ ਮੌਕੇ ਰੋਸ ਵੱਜੋਂ ਦੋ ਅਧਿਆਪਕਾਂ ਨੇ ਭਾਖੜਾ ਦੇ ਵਿੱਚ ਛਾਲ ਮਾਰੀ। ਹਾਲਾਂਕਿ ਮੌਕੇ 'ਤੇ ਮੌਜੂਦ ਗੋਤਾਖੋਰਾਂ ਨੇ ਛਾਲ ਮਾਰਨ ਵਾਲੇ ਅਧਿਆਪਕਾਂ ਨੂੰ ਨਹਿਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ।